Ram Nath Kovind – Punj Darya https://punjdarya.com Mon, 04 Oct 2021 12:22:56 +0000 en-US hourly 1 https://wordpress.org/?v=7.0 https://punjdarya.com/wp-content/uploads/2023/01/cropped-screen-logo-copy-32x32.jpg Ram Nath Kovind – Punj Darya https://punjdarya.com 32 32 ‘ਸੰਯੁਕਤ ਕਿਸਾਨ ਮੋਰਚਾ’ ਨੇ ਕਿਸਾਨੀ ਮੌਤਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਨੂੰ ਲਿਖੀ ਚਿੱਠੀ https://punjdarya.com/punj-darya/28547 https://punjdarya.com/punj-darya/28547#respond Mon, 04 Oct 2021 12:22:52 +0000 https://punjdarya.com/?p=28547

ਨਵੀਂ ਦਿੱਲੀ (ਪੰਜ ਦਰਿਆ ਬਿਊਰੋ) ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਗੱਡੀ ਚੜ੍ਹਾ ਕੇ ਮਾਰਨ ਵਾਲੀ ਦੁਖਦਾਈ ਘਟਨਾ ਦੇ ਬਾਅਦ, ਕਿਸਾਨੀ ਜੱਥੇਬੰਦੀਆਂ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਇਸੇ ਉਦੇਸ਼ ਲਈ ਸੰਯੁਕਤ ਕਿਸਾਨ ਮੋਰਚਾ ਨੇ ਸੋਮਵਾਰ ਨੂੰ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ’ਚ ਮੋਰਚੇ ਵਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਇਸਦੇ ਇਲਾਵਾ ਮੋਰਚੇ ਨੇ ਚਿੱਠੀ ਵਿੱਚ ਕਿਹਾ ਕਿ ਅਜੇ ਮਿਸ਼ਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਖ਼ਿਲਾਫ਼ ਹਿੰਸਾ ਭੜਕਾਉਣ ਅਤੇ ਫਿਰਕੂ ਨਫ਼ਰਤ ਫੈਲਾਉਣ ਦਾ ਮਾਮਲਾ ਵੀ ਦਰਜ ਕੀਤਾ ਜਾਣਾ ਚਾਹੀਦਾ ਹੈ। ਇੰਨਾ ਹੀ ਨਹੀਂ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਸਾਥੀ ਗੁੰਡਿਆਂ ’ਤੇ ਆਈ. ਪੀ. ਸੀ. ਦੀ ਧਾਰਾ-302 ਤਹਿਤ ਕਤਲ ਦਾ ਮਾਮਲਾ ਦਰਜ ਕੀਤੇ ਜਾਣ ਅਤੇ ਉਨ੍ਹਾਂ ਨੂੰ ਤੁਰੰਤ ਗਿ੍ਰਫ਼ਤਾਰ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ । ਕਿਸਾਨ ਜਥੇਬੰਦੀਆਂ ਦੇ ਇਸ ਪ੍ਰਮੁੱਖ ਮੰਚ ਨੇ ਇਸ ਦੇ ਨਾਲ ਹੀ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਇਕ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਤੋਂ ਘਟਨਾ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਇਹਨਾਂ ਮੰਗਾਂ ਤੋਂ ਇਲਾਵਾ ਮੋਰਚੇ ਨੇ ਕਿਸਾਨਾਂ ਖ਼ਿਲਾਫ਼ ਕੀਤੀ ਗਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਟਿੱਪਣੀ ਦੇ ਮਾਮਲੇ ਵਿਚ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ। ਜਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਚੰਡੀਗੜ੍ਹ ਵਿਚ ਐਤਵਾਰ ਨੂੰ ਭਾਜਪਾ ਪਾਰਟੀ ਦੇ ਕਿਸਾਨ ਮੋਰਚਾ ਦੀ ਬੈਠਕ ਦੌਰਾਨ ‘ਜੈਸੇ ਨੂੰ ਤੈਸਾ’ ਕਰਨ ਦੀ ਗੱਲ ਆਖੀ ਸੀ। ਉਨ੍ਹਾਂ ਨੇ ਉੱਥੇ ਮੌਜੂਦ ਲੋਕਾਂ ਨੂੰ 500 ਤੋਂ 1000 ਲੋਕਾਂ ਦਾ ਸਮੂਹ ਬਣਾਉਣ ਅਤੇ ਜੇਲ੍ਹ ਜਾਣ ਲਈ ਵੀ ਤਿਆਰ ਰਹਿਣ ਨੂੰ ਕਿਹਾ ਸੀ।

]]>
https://punjdarya.com/punj-darya/28547/feed 0