Sikh Council of Scotland – Punj Darya https://punjdarya.com Mon, 04 Jul 2022 22:47:24 +0000 en-US hourly 1 https://wordpress.org/?v=6.9.1 https://punjdarya.com/wp-content/uploads/2023/01/cropped-screen-logo-copy-32x32.jpg Sikh Council of Scotland – Punj Darya https://punjdarya.com 32 32 ਸਿੱਖ ਕੌਂਸਲ ਆਫ ਸਕਾਟਲੈਂਡ ਨੂੰ ਐਡਿਨਬਰਾ ਗੁਰਦੁਆਰਾ ਸਾਹਿਬ ਵੱਲੋਂ ਸਕੂਲ ਨਿਰਮਾਣ ਲਈ ਆਰਥਿਕ ਸਹਾਇਤਾ https://punjdarya.com/punj-darya/30300 https://punjdarya.com/punj-darya/30300#respond Mon, 04 Jul 2022 22:47:20 +0000 https://punjdarya.com/?p=30300 -ਕੌਂਸਲ ਦੇ ਮੈਂਬਰਾਨ ਦਾ ਭਰਵਾਂ ਸਵਾਗਤ ਕੀਤਾ ਗਿਆ।ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿਕਲੀਗਰ ਵਣਜਾਰੇ ਸਿੱਖਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨਸ਼ੇ ਨਾਲ ਸੇਵਾ ਕਾਰਜ ਕਰ ਰਹੀ ਸੰਸਥਾ ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਐਡਿਨਬਰਾ ਗੁਰਦੁਆਰਾ ਸਾਹਿਬ ਨਤਮਸਤਕ ਹੋਇਆ ਗਿਆ। ਐਡਿਨਬਰਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ, ਬੀਜੇ ਸਿੰਘ, ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਆਗੂ ਸਾਹਿਬਾਨ ਵੱਲੋਂ ਸੰਸਥਾ ਦੇ ਕੀਤੇ ਕਾਰਜਾਂ ਦੀ ਜਾਣ ਪਹਿਚਾਣ ਕਰਵਾਈ ਗਈ ਤੇ ਮੱਧ ਪ੍ਰਦੇਸ਼ ਵਿੱਚ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਬਣਨ ਜਾ ਰਹੇ ਵੱਡ ਆਕਾਰੀ ਸਕੂਲ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਪ੍ਰਬੰਧਕ ਕਮੇਟੀ ਤੇ ਸੰਗਤਾਂ ਵੱਲੋਂ ਇਸ ਮਹਾਨ ਕਾਰਜ ਲਈ ਦਿਲ ਖੋਲ੍ਹ ਕੇ ਸਹਿਯੋਗ ਦਿੱਤਾ ਗਿਆ ਤੇ ਸੰਸਥਾ ਅਹੁਦੇਦਾਰਾਂ ਨੂੰ ਕਮੇਟੀ ਤਰਫੋਂ 1001 ਪੌਂਡ ਦਾ ਚੈੱਕ ਵੀ ਭੇਂਟ ਕੀਤਾ ਗਿਆ। ਜਿਸ ਦਾ ਧੰਨਵਾਦ ਕਰਦਿਆਂ ਸੰਸਥਾ ਦੇ ਮੋਢੀ ਸੇਵਾਦਾਰ ਗੁਰਦੀਪ ਸਿੰਘ ਸਮਰਾ, ਸੁਲੱਖਣ ਸਿੰਘ ਸਮਰਾ, ਸਰਦਾਰਾ ਸਿੰਘ ਜੰਡੂ, ਗੁਰਪ੍ਰੀਤ ਸਿੰਘ ਸਮਰਾ ਨੇ ਕਿਹਾ ਕਿ ਜਿਸ ਤਰ੍ਹਾਂ ਐਡਿਨਬਰਾ ਗੁਰੂਘਰ ਦੀਆਂ ਸੰਗਤਾਂ ਤੇ ਕਮੇਟੀ ਨੇ ਕੌਂਸਲ ਦੇ ਨਾਲ ਖੜ੍ਹਨ ਦਾ ਵਾਅਦਾ ਕੀਤਾ ਹੈ, ਸਕੂਲ ਦਾ ਪ੍ਰਾਜੈਕਟ ਨੇਪਰੇ ਚਾੜ੍ਹਨਾ ਬੇਹੱਦ ਸੌਖਾ ਲੱਗਣ ਲੱਗਿਆ ਹੈ। ਇਸ ਦੌਰਾਨ ਸਿੱਖ ਕੌਂਸਲ ਆਫ ਸਕਾਟਲੈਂਡ ਸੰਸਥਾ ਦੇ ਨਵੇਂ ਬਣੇ ਮੈਂਬਰ ਡਾ. ਸਤਬੀਰ ਕੌਰ ਗਿੱਲ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੰਸਥਾ ਦੀ ਪ੍ਰਦਰਸ਼ਨੀ ਦੌਰਾਨ ਸੇਵਾ ਨਿਭਾਈ ਗਈ। ਜਿਸਦੀ ਸੰਗਤਾਂ ਵੱਲੋਂ ਭਰਪੂਰ ਸਰਾਹਨਾ ਕੀਤੀ ਗਈ।

]]>
https://punjdarya.com/punj-darya/30300/feed 0
ਸਿੱਖ ਕੌਂਸਲ ਆਫ ਸਕਾਟਲੈਂਡ ਨੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ  https://punjdarya.com/punj-darya/30234 https://punjdarya.com/punj-darya/30234#respond Sun, 19 Jun 2022 08:42:39 +0000 https://punjdarya.com/?p=30234

ਸਿਕਲੀਗਰ ਵਣਜਾਰੇ ਸਿੱਖਾਂ ਲਈ ਕੀਤੇ ਕਾਰਜਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ 
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿੱਖ ਕੌਂਸਲ ਆਫ ਸਕਾਟਲੈਂਡ ਸੰਸਥਾ ਵੱਲੋਂ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਦੌਰਾਨ ਸੈਂਟਰਲ ਗੁਰਦੁਆਰਾ ਸਾਹਿਬ ਦੇ ਵਜ਼ੀਰ ਭਾਈ ਸੁਖਬੀਰ ਸਿੰਘ ਤੇ ਭਾਈ ਭਲਵਿੰਦਰ ਸਿੰਘ, ਐਲਬਰਟ ਡਰਾਈਵ ਗੁਰਦੁਆਰਾ ਸਾਹਿਬ ਦੇ ਕੀਰਤਨੀਏ ਸਿੰਘ, ਭਾਈ ਸੁਰਿੰਦਰ ਸਿੰਘ ਸਮੇਤ ਹੋਰ ਵੀ ਸਥਾਨਕ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਿੱਖ ਕੌਂਸਲ ਆਫ ਸਕਾਟਲੈਂਡ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਮੱਧ ਪ੍ਰਦੇਸ਼ ਵਿੱਚ ਵਸਦੇ ਸਿਕਲੀਗਰ ਵਣਜਾਰੇ ਸਿੱਖਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲੱਕ ਬੰਨ੍ਹ ਕੇ ਕੰਮ ਕਰਦੀ ਆ ਰਹੀ ਹੈ। ਇਸ ਸਮਾਗਮ ਦੌਰਾਨ ਸੰਸਥਾ ਵੱਲੋਂ ਆਪਣੇ ਪਹਿਲੇ ਕਦਮ ਤੋਂ ਲੈ ਕੇ ਹੁਣ ਤੱਕ ਬਣੇ ਵੱਡੇ ਕਾਫਲੇ ਨੂੰ ਇੱਕ ਪ੍ਰਦਰਸ਼ਨੀ ਦਾ ਰੂਪ ਦੇ ਕੇ ਸੰਗਤਾਂ ਦੇ ਸਨਮੁੱਖ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਸੰਸਥਾ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੀਆਂ ਸਮੱਸਿਆਵਾਂ, ਉਹਨਾਂ ਸਮੱਸਿਆਵਾਂ ਦੇ ਹੱਲ ਅਤੇ ਕੀਤੇ ਗਏ ਕਾਰਜਾਂ ਦੀਆਂ ਮੀਡੀਆ ਵਿੱਚ ਪ੍ਰਕਾਸ਼ਿਤ ਹੋਈਆਂ ਖਬਰਾਂ ਦਾ ਮੁਕੰਮਲ ਸੰਗ੍ਰਿਹ ਸ਼ਾਮਿਲ ਸੀ। ਇਸ ਸਮੇਂ ਸੰਸਥਾ ਆਗੂ ਸਾਹਿਬਾਨ ਗੁਰਦੀਪ ਸਿੰਘ ਸਮਰਾ, ਸੁਲੱਖਣ ਸਿੰਘ ਸਮਰਾ, ਵਿਜੈਪਾਲ ਸਿੰਘ ਵਰੀਆ, ਸੈਂਟਰਲ ਗੁਰਦਆਰਾ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ ਚੌਧਰੀ, ਗੁਰਨਾਮ ਸਿੰਘ ਧਾਮੀ, ਗੁਰੂ ਤੇਗ ਬਹਾਦਰ ਗੁਰਦੁਆਰਾ ਦੇ ਸੇਵਾਦਾਰ ਜਿੱਤ ਸਿੰਘ ਮਸਤਾਨ, ਜਗਦੀਸ਼ ਸਿੰਘ ਆਦਿ ਵੱਲੋਂ ਆਪਣੇ ਸੰਬੋਧਨ ਦੌਰਾਨ ਸਿੱਖ ਕੌਂਸਲ ਆਫ ਸਕਾਟਲੈਂਡ ਦੇ ਕਾਰਜਾਂ ਬਾਰੇ ਚਰਚਾ ਕਰਦਿਆਂ ਮੱਧ ਪ੍ਰਦੇਸ਼ ਵਿੱਚ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਬਣਨ ਜਾ ਰਹੇ ਸਕੂਲ ਦੇ ਕਾਰਜ ਲਈ ਅਗਾਊਂ ਵਧਾਈ ਪੇਸ਼ ਕੀਤੀ ਗਈ। ਬੁਲਾਰਿਆਂ ਨੇ ਸੰਗਤਾਂ ਨੂੰ ਇਸ ਮਹਾਨ ਕਾਰਜ ਵਿੱਚ ਤਨ ਮਨ ਧਨ ਨਾਲ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਸੰਗਤਾਂ ਦਾ ਸਹਿਯੋਗ ਵੀ ਬੇਹੱਦ ਉਤਸ਼ਾਹ ਵਧਾਉਣ ਵਾਲਾ ਸੀ ਕਿ ਸਾਰਾ ਦਿਨ ਹੀ ਸੰਗਤਾਂ ਵੱਲੋਂ ਸਕੂਲ ਉਸਾਰੀ ਲਈ ਦਸਵੰਧ ਭੇਂਟ ਕੀਤਾ ਜਾਂਦਾ ਰਿਹਾ।

]]>
https://punjdarya.com/punj-darya/30234/feed 0